ਇੱਕ ਦੂਜੇ ਦੇ ਮੁੰਹ ‘ਚ ਬੁਰਕੀਆਂ ਪਾਉਣਗੇ ਕੈਪਟਨ ਤੇ ਸਿੱਧੂ 25 ਨੂੰ

178

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ 25 ਨਵੰਬਰ ਦਿਨ ਬੁੱਧਵਾਰ ਨੂੰ ਦੁਪਹਿਰ ਦੇ ਭੋਜਨ ਲਈ ਸੱਦਾ ਭੇਜਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਕਈ ਅਹਿਮ ਵਿਸ਼ਿਆਂ ਦੇ ਚਰਚਾ ਕੀਤੀ ਜਾਵੇਗੀ। ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ 27 ਨਵੰਬਰ ਨੂੰ ਮੰਤਰੀ ਮੰਡਲ ਵਿਚ ਵੱਡੇ ਫੇਰਬਦਲ ਨੂੰ ਲੈ ਕੇ ਕੈਪਟਨ ਸਿੱਧੂ ਨਾਲ ਮੁਲਾਕਾਤ ਕਰ ਰਹੇ ਹਨ। ਭਾਵੇਂਕਿ ਪਿਛਲੇ ਕੁਝ ਸਮੇਂ ਤੋਂ ਦੋਵਾਂ ਦੇ ਰਿਸ਼ਤੇ ਵਿਚ ਕੁਝ ਖਟਾਸ ਚੱਲ ਰਹੀ ਸੀ ਪਰ ਪਾਰਟੀ ਹਾਈਕਮਾਨ ਅਤੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਦੋਵਾਂ ਨੂੰ ਨੇੜੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਇਹ ਜਾਣਕਾਰੀ ਮੁੱਖਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤੀ।
ਉਮੀਦ ਲਾਈ ਜਾ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੀ ਇਹ ਮੁਲਾਕਾਤ ਸੂਬੇ ਦੀ ਰਾਜਨੀਤੀ ਨੂੰ ਨਵਾਂ ਮੋੜ ਦੇਵੇਗੀ।

Real Estate