ਕਿਸਾਨ ਜਥੇਬੰਦੀਆਂ ਨੂੰ ਫਿਰ ਸੱਦਾ , 3 ਦਸੰਬਰ ਨੂੰ ਬੈਠਕ ਕਰਨਗੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ

205

ਵੀਂ ਦਿੱਲੀ : ਖੇਤੀ ਬਿੱਲਾਂ ਦੇ ਵਿਰੋਧ ‘ਚ ਜਾਰੀ ਪ੍ਰਦਰਸ਼ਨਾਂ ਦੌਰਾਨ ਸਰਕਾਰ ਨੇ ਪਹਿਲ ਕੀਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੀ 3 ਦਸੰਬਰ ਨੂੰ ਅਗਲੇ ਪੜਾਅ ਦੀ ਬੈਠਕ ਲਈ ਸੱਦਾ ਦਿੱਤਾ ਹੈ। ਪਹਿਲੀ ਬੈਠਕ 3 ਨਵੰਬਰ ਨੂੰ ਹੋਈ ਸੀ। ਕਾਬਿਲੇਗ਼ੌਰ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨੇ 3 ਨਵੰਬਰ ਨੂੰ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ‘ਚ ਪੰਜਾਬ ਦੇ ਕਿਸਾਨਾਂ ਨਾਲ ਬੈਠਕ ਕੀਤੀ ਸੀ।

ਬੈਠਕ ਤੋਂ ਪਹਿਲਾਂ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕਰਾਂਗੇ ਤੇ ਉਨ੍ਹਾਂ ਦੇ ਖਦਸ਼ੇ ਦੂਰ ਕਰਨ ਦੀ ਕੋਸ਼ਿਸ਼ ਕਰਾਂਗੇ। ਅਸੀਂ ਉਮੀਦ ਕਰਦੇ ਹਾਂ ਕਿ ਉਹ ਜਲਦ ਹੀ ਆਪਣੇ ਕੰਮ ‘ਤੇ ਪਰਤਣਗੇ ਤੇ ਤਿਉਹਾਰੀ ਸੀਜ਼ਨ ਮਨਾਉਣਗੇ। ਹਾਲਾਂਕਿ ਬੈਠਕ ‘ਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਬੇਸਿੱਟਾ ਰਹੀ ਸੀ।
ਪੰਜਾਬ ਦੇ ਕਿਸਾਨਾਂ ਨੇ ਸਤੰਬਰ ‘ਚ ਕੇਂਦਰ ਸਰਕਾਰ ਵੱਲੋਂ ਪਾਸ ਕਾਨੂੰਨਾਂ ਖ਼ਿਲਾਫ਼ ‘ਰੇਲ-ਰੋਕੋ’ ਵਿਰੋਧ ਪ੍ਰਦਰਸ਼ਨ ਕੀਤਾ। ਪੰਜਾਬ ‘ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਰੇਲ ਮੰਤਰਾਲੇ ਨੇ ਮਾਲ ਰੇਲਵੇ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ 4 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਇਕ ਧਰਨਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਕੇਂਦਰ ਸਰਕਾਰ ‘ਮਤਰੇਈ ਮਾਂ’ ਵਾਂਗ ਸਲੂਕ ਕਰ ਰਹੀ ਹੈ। ਸੋਮਵਾਰ, 23 ਨਵੰਬਰ ਨੂੰ ਕਰੀਬ 61 ਦਿਨਾਂ ਬਾਅਦ ਪੰਜਾਬ ‘ਚ ਰੇਲ ਸੇਵਾਵਾਂ ਬਹਾਲ ਹੋ ਸਕੀਆਂ ਹਨ।

Real Estate