ਪਹਿਲੀ ਦਸੰਬਰ ਤੋਂ ਪੰਜਾਬ ਵਿੱਚ ਫਿਰ ਰਾਤ ਦਾ ਕਰਫਿਊ, ਮਾਸਕ ਨਾ ਪਹਿਨਣ ਵਾਲੇ ਨੂੰ 1 ਹਜ਼ਾਰ ਰੁਪਏ ਜੁਰਮਾਨਾ

216

ਚੰਡੀਗੜ੍ਹ, 25 ਨਵੰਬਰ-ਦਿੱਲੀ-ਐੱਨਸੀਆਰ ਦੀ ਕਰੋਨਾ ਕਾਰਨ ਬਣੀ ਗੰਭੀਰ ਸਥਿਤੀ ਅਤੇ ਪੰਜਾਬ ਵਿਚ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਤੋਂ 15 ਦਸੰਬਰ ਤੱਕ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਰਾਜ ਵਿੱਚ ਕਈ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ। ਤਾਜ਼ਾ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ। ਰਾਜ ਵਿੱਚ ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਰਾਤ 9.30 ਵਜੇ ਤੱਕ ਸੀਮਤ ਕਰ ਦਿੱਤਾ ਹੈ। ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਨਿਯਮਾਂ ਦੀ ਪਾਲਣ ਨਾ ਕਰਨ ‘ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।

Real Estate