ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕੇਂਦਰ ਸਰਕਾਰ ਤੁਰੰਤ ਗੱਲਬਾਤ ਸ਼ੁਰੂ ਕਰੇ: ਕੈਪਟਨ

261

ਚੰਡੀਗੜ੍ਹ, 27 ਨਵੰਬਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਯੂਨੀਅਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇੇ ਤਾਂ ਜੋ ਹਰਿਆਣਾ ਸਰਕਾਰ ਦੀ ਸਖ਼ਤੀ ਕਾਰਨ ਪੈਦਾ ਹੋਈ ਤਲਖ਼ ਸਥਿਤੀ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਟਵੀਟ ’ਤੇ ਕਿਹਾ,“ਕਿਸਾਨਾਂ ਦੀ ਅਵਾਜ਼ ਨੂੰ ਹਮੇਸ਼ਾਂ ਲਈ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਤਣਾਅਪੂਰਨ ਸਥਿਤੀ ਨੂੰ ਖ਼ਤਮ ਕਰਨ ਲਈ ਕਿਸਾਨ ਯੂਨੀਅਨ ਨੇਤਾਵਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ 3 ਦਸੰਬਰ ਤੱਕ ਇੰਤਜ਼ਾਰ ਕਿਉਂ ਕੀਤਾ ਜਾ ਰਿਹਾ ਹੈ ਜਦ ਕਿ ਹਾਲਾਤ ਹੁਣ ਹੱਥੋਂ ਨਿਕਲ ਰਹੇ ਹਨ? ”

Real Estate