ਕਿਸਾਨਾਂ ਨੇ ਗ੍ਰਹਿ ਮੰਤਰੀ ਸ਼ਾਹ ਤੇ ਹੋਰਨਾਂ ਮੰਤਰੀਆਂ ਵਲੋਂ ਧਰਨਾ ਬੁਰਾੜੀ ‘ਚ ਦੇਣ ਦੀ ਅਪੀਲ ਠੁਕਰਾਈ

196

ਨਵੀਂ ਦਿੱਲੀ, 28 ਨਵੰਬਰ-ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਕੇਂਦਰੀ ਮੰਤਰੀਆਂ ਨੇ ਕਿਸਾਨ ਨੇਤਾਵਾਂ ਨੂੰ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਜਾਣ ਦੀ ਅਪੀਲ ਕੀਤੀ ਹੈ, ਜੋ ਕਿਸਾਨਾਂ ਨੇ ਰੱਦ ਕਰ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਹੈ ਉਨ੍ਹਾਂ ਨੂੰ ਜੰਤਰ ਮੰਤਰ ਜਾਂ ਰਾਮ ਲੀਲ੍ਹਾ ਮੈਦਾਨ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਵੇਲੇ ਕਿਸਾਨਾਂ ਨੇ ਦਿੱਲੀ ਦੀ ਸਰਹੱਦ ’ਤੇ ਡੇਰੇ ਲਗਾਏ ਹੋਏ ਹਨ। ਬੀਕੇਯੂ ੲੇਕਤਾ ਉਗਰਾਹਾਂ ਨੇ ਵੀ ਬੁਰਾੜੀ ਜਾਣ ਤੋਂ ਇਨਕਾਰ ਦਿੱਤਾ ਹੈ। ਜਥੇਬੰਦੀ ਦੇ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਬੁਰਾੜੀ ਜਾਣ ਲਈ ਕਿਹਾ ਹੈ ਪਰ ਉਨ੍ਹਾਂ ਦੀ ਇਹ ਅਪੀਲ ਰੱਦ ਕਰ ਦਿੱਤੀ ਗਈ ਹੈ।

Real Estate