ਨਵੀਂ ਦਿੱਲੀ— ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਹਨ। ਜਾਣਕਾਰੀ ਮੁਤਾਬਕ ਬੈਠਕ ਵਿਚ ਦੋਹਾਂ ਨੇਤਾਵਾਂ ਵਿਚਾਲੇ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲੀ ਬੀਤੀ ਸ਼ਾਮ ਯਾਨੀ ਕਿ ਐਤਵਾਰ ਨੂੰ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਘਰ 2 ਘੰਟੇ ਬੈਠਕ ਚੱਲੀ, ਜਿਸ ‘ਚ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਅਮਿਤ ਸ਼ਾਹ ਨੇ ਕਿਸਾਨਾਂ ਅੰਦੋਲਨ ‘ਤੇ ਚਰਚਾ ਕੀਤੀ।
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ। ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨਹੀਂ ਦਿੰਦੀ ਹੈ, ਉਦੋਂ ਤੱਕ ਅਸੀਂ ਅਸੀਂ ਸੜਕਾਂ ‘ਤੇ ਹੀ ਡਟੇ ਰਹਾਂਗੇ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।