ਸੰਦੋਆ ਨੇ ਕੀਤੀ ਘਰ ਵਾਪਸੀ, ਕੇਜਰੀਵਾਲ ਦਾ ਝਾੜੂ ਮਾਰਨ ਲਈ ਹੋਇਆ ਤਿਆਰ

115

ਰੂਪਨਗਰ, 1 ਦਸੰਬਰ-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨੇ ਬੀਤੇ ਸਾਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਸੀ, ਨੇ ਅੱਜ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਵਿਧਾਇਕ ਸੰਦੋਆ ਅੱਜ ਕੱਲ੍ਹ ਕਿਸਾਨ ਅੰਦੋਲਨ ਦੌਰਾਨ ਦਿੱਲੀ ਗਏ ਸਨ ਅਤੇ ਉਥੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸ੍ਰੀ ਸੰਦੋਆ 2017 ਵਿੱਚ ਰੂਪਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 4 ਮਈ 2019 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

 

ਸ੍ਰੀ ਸੰਦੋਆ ਨੇ ਫੋਨ ’ਤੇ ਦੱਸਿਆ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਹਨ, ਜੋ ਕਿਸਾਨੀ ਦੇ ਮਸਲੇ ’ਤੇ ਸਾਰੇ ਪੰਜਾਬ ਨਾਲ ਖੜ੍ਹੇ ਹਨ, ਜਦੋਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦਾ ਸਾਥ ਨਹੀਂ ਦੇ ਰਹੀ।

Real Estate