ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬਲਾਉਣ ਦੀ ਮੰਗ ਕੀਤੀ

294

ਨਵੀਂ ਦਿੱਲੀ, 2 ਦਸੰਬਰ-ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਪੰਜਾਬ ਦੀਆਂ 31 ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਨਾਲ ਖੇਤੀ ਕਾਨੂੰਨਾਂ ਬਾਰੇ ਕੀਤੀ ਜਾਣ ਵਾਲੀ ਗੱਲਬਾਤ ਤੋਂ ਪਹਿਲਾਂ ਅੱਜ ਇਥੇ ਸਿੰਘੂ ਬਾਰਡਰ ’ਤੇ ਸਾਰੀਆਂ ਕਿਸਾਨ ਧਿਰਾਂ ਦੇ ਨੇਤਾਵਾਂ ਨੇ ਸਰਕਾਰ ਨਾਲ ਗੱਲਬਾਤ ਸਬੰਧੀ ਰਣਨੀਤੀ ਘੜੀ। ਕਿਸਾਨਾਂ ਨੇਤਾਵਾਂ ਨੇ ਸਵੇਰੇ ਤੇ ਦੁਪਹਿਰ ਵੇਲੇ ਮੀਟਿੰਗਾਂ ਕੀਤੀਆਂ। ਇਸ ਮਗਰੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਨੇਤਾ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਮੌਜੂਦਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ਕਿਸਾਨ ਨੇਤਾ ਗੁਰਨਾਮ ਸਿੰਘ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਜਥੇਬੰਦੀਆਂ ਦਬਾਅ ਪਾਉਣ ਲਈ ਹੋਰ ਕਦਮ ਚੁੱਕਣਗੀਆਂ। ਕਿਸਾਨ ਨੇਤਾਵਾਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ  ਮੰਨੀਆਂ ਤਾਂ ਦਿੱਲੀ ਨੂੰ ਜਾਂਦੀਆਂ ਹੋਰ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।

Real Estate