ਢਾਈ ਕਿਲੋ ਦਾ ਹੱਥ ਦੇਖਣ ਲਈ ਪੁੱਜਿਆ ਕੋਰੋਨਾ, ਸੰਨੀ ਦਿਓਲ ਹੋਇਆ ਕੁਆਰੰਟੀਨ

283

ਸ਼ਿਮਲਾ, 2 ਦਸੰਬਰ-ਪੰਜਾਬ ਦੇ ਕਿਸਾਨ ਜਿਥੇ ਇਕ ਪਾਸੇ ਖੇਤੀ ਕਾਨੂੰਨਾਂ ਖ਼ਿਲਾਫ਼ ਸੜਕਾਂ ’ਤੇ ਹਨ ਤੇ ਦੂਜੇ ਪਾਸੇ ਕਿਸਾਨ ਦਾ ਪੁੱਤ ਹੋਣ ਦਾ ਦਾਅਵਾ ਕਰਕੇ ਗੁਰਦਾਸਪੁਰ ਤੋਂ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਮੈਂਬਰ ਬਣੇ ਤੇ ਇਸ ਵੇਲੇ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਛੁੱਟੀਆਂ ਮਨਾ ਰਹੇ ਅਦਾਕਾਰ ਸੰਨੀ ਦਿਓਲ ਨੂੰ ਕਰੋਨਾ ਹੋ ਗਿਆ ਹੈ। ਸੰਨੀ ਦਿਓਲ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕਰੋਨਾ ਵਾਇਰਸ ਤੋਂ ਪੀੜਤ ਹੈ ਤੇ ਉਸ ਨੇ ਉਸ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਉਸ ਨੇ ਟਵੀਟ ’ਤੇ ਦੱਸਿਆ ਕਿ ਉਸ ਨੇ ਕਰੋਨਾ ਹੋਣ ਤੋਂ ਬਾਅਦ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਭ ਅਵਸਥੀ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਕੁੱਲੂ ਜ਼ਿਲ੍ਹੇ ਵਿਚ ਅਰਾਮ ਫੁਰਮਾ ਰਿਹਾ ਸੀ। ਇਸ ਅਦਾਕਾਰ ਨੇ ਕਿਹਾ ਸੀ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਬਿਹਤਰ ਹਨ।

Real Estate