ਕਿਸਾਨਾਂ ਵਲੋਂ 8 ਨੂੰ ਭਾਰਤ ਬੰਦ ਸੱਦਾ

122

ਨਵੀਂ ਦਿੱਲੀ- ਦਿੱਲੀ ਦੇ ਸਿੰਘੂ ਬਾਰਡਰ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਐੱਚ.ਐੱਸ. ਲੱਖੋਵਾਲ ਨੇ ਦੱਸਿਆ ਕਿ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੱਲ ਯਾਨੀ 5 ਦਸੰਬਰ ਨੂੰ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਅੱਜ ਸਵੇਰੇ 10 ਵਜੇ ਤੋਂ ਇਕ ਵਜੇ ਤੱਕ ਮੀਟਿੰਗ ਹੋਈ। ਲੱਖੋਵਾਲ ਨੇ ਦੱਸਿਆ ਕਿ ਕੱਲ ਯਾਨੀ ਵੀਰਵਾਰ ਨੂੰ ਜੋ ਸਰਕਾਰ ਨਾਲ ਮੀਟਿੰਗ ਹੋਈ ਉਹ ਪਰਵਾਨ ਨਹੀਂ ਚੜ੍ਹੀ। ਸਰਕਾਰ ਕਿਸਾਨਾਂ ਦੀਆਂ ਦਲੀਲਾਂ ਮੰਨ ਕੇ ਕਾਨੂੰਨਾਂ ‘ਚ ਸੋਧ ਕਰਨ ਲਈ ਤਿਆਰ ਹੋ ਗਈ ਹੈ। ਪਰ ਕਿਸਾਨਾਂ ਨੇ ਕਿਹਾ ਕਿ ਅਸੀਂ ਕਾਨੂੰਨ ਵਾਪਸ ਕਰਵਾ ਕੇ ਹੀ ਜਾਵਾਂਗੇ। ਸਾਨੂੰ ਸੋਧ ਮਨਜ਼ੂਰ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਬੈਂਗਲੁਰੂ, ਮਹਾਰਾਸ਼ਟਰ, ਕਰਨਾਟਕ ਸਾਰੇ ਪਾਸੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 5 ਦਸੰਬਰ ਨੂੰ ਹੋਣ ਵਾਲੀ ਬੈਠਕ ‘ਚ ਸਿਰਫ਼ ਕਾਨੂੰਨ ਵਾਪਸ ਲੈਣ ਦੀ ਗੱਲ ਕੀਤੀ ਜਾਵੇਗੀ। ਅਸੀਂ ਸਰਕਾਰ ਨੂੰ ਝੁਕਾ ਕੇ ਹੀ ਜਾਵਾਂਗੇ। ਕਿਸਾਨਾਂ ਨੇ ਸੈਸ਼ਨ ਬੁਲਾ ਕੇ ਕਾਨੂੰਨ ਰੱਦ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕੱਲ ਯਾਨੀ 5 ਦਸੰਬਰ ਨੂੰ ਕੇਂਦਰ ਨਾਲ ਕਿਸਾਨਾਂ ਦੀ 5ਵੇਂ ਦੌਰ ਦੀ ਬੈਠਕ ਹੈ।

Real Estate