ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗਾਂ ਦਾ ਦੌਰ ਜਾਰੀ, ਕਲ੍ਹ ਨੂੰ ਫਿਰ ਹੋਵੇਗੀ ਮੀਟਿੰਗ

390

ਨਵੀਂ ਦਿੱਲੀ-ਕੇਂਦਰ ਸਰਕਾਰ ਨਾਲ 5 ਦਸੰਬਰ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਰਣਨੀਤੀ ਉਲੀਕਣ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਢੁੱਕਵਾਂ ਤਾਲਮੇਲ ਕਰਨ ਲਈ ਅੱਜ ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 31 ਜੱਥੇਬੰਦੀਆਂ ਦੀ ਆਪਸੀ ਬੈਠਕ ਹੋਈ। ਇਹ ਮੀਟਿੰਗ 30 ਮਿੰਟਾਂ ਤੱਕ ਚੱਲੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਭਲਕੇ ਦੀ ਸਰਕਾਰ ਨਾਲ ਮੀਟਿੰਗ ਵਿੱਚ ਇਕਸੁਰਤਾ ਰਹੇ ਤੇ ਕਿਸਾਨ ਏਕੇ ਦੀ ਬਦੌਲਤ ਸਰਕਾਰ ਤੋਂ ਮੰਗਾਂ ਮਨਵਾਈਆਂ ਜਾ ਸਕਣ।

Real Estate