ਨਵੀਂ ਦਿੱਲੀ, 7 ਦਸੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਸਿੰਘੂ ਸਰਹੱਦ ’ਤੇ ਪੁੱਜੇ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਦਿੱਲੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਕ ਦਿਨ ਪਹਿਲਾਂ, ਆਮ ਆਦਮੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਦੇ 8 ਦਸੰਬਰ ਦੇ ‘ਭਾਰਤ ਬੰਦ’ ਦਾ ਸਮਰਥਨ ਕੀਤਾ ਸੀ। ਦਿੱਲੀ ਹਰਿਆਣਾ ਸਰਹੱਦ ’ਤੇ ਅੰਦੋਲਨ ਵਾਲੀ ਥਾਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਨਾਲ ਮੰਤਰੀ ਮੰਡਲ ਦੇ ਮੈਂਬਰ ਅਤੇ ਪਾਰਟੀ ਦੇ ਕੁਝ ਵਿਧਾਇਕ ਵੀ ਸਨ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਇਥੇ ਮੈਂ ਮੁੱਖ ਮੰਤਰੀ ਵਜੋਂ ਨਹੀਂ ਆਇਆ, ਸਗੋਂ ਕਿਸਾਨਾਂ ਦੀ ਸੇਵਾ ਕਰਨ ਲਈ ‘ਸੇਵਾਦਾਰ’ ਵਜੋਂ ਆਇਆ ਹਾਂ। ’’
Real Estate