ਪ੍ਰਸਿਧ ਸ਼ਾਇਰ ਸੁਰਜੀਤ ਪਾਤਰ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਦਮ ਸ੍ਰੀ ਮੋੜਿਆ

358

ਚੰਡੀਗੜ੍ਹ,7 ਦਸੰਬਰ-ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਪਦਮ ਸ਼੍ਰੀ ਐਵਾਰਡ ਵਾਪਸ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਦਮ ਸ਼੍ਰੀ ਐਵਾਰਡ ਮਿਲਣ ਵੇੇਲੇ ਦੋ ਸਤਰਾਂ ਲਿਖੀਆਂ ਸਨ ਜੋ ਇਹ ਸਨਮਾਨ ਵਾਪਸ ਕਰਨ ਵੇਲੇ ਉਨ੍ਹਾਂ ਨੂੰ ਮੁੜ ਚੇਤੇ ਆ ਗਈਆਂ ਹਨ।

ਅੰਮੜੀ ਮੈਨੂੰ ਆਖਣ ਲੱਗੀ : ਤੂੰ ਧਰਤੀ ਦਾ ਗੀਤ ਰਹੇਂਗਾ

ਪਦਮ ਸ਼੍ਰੀ ਵੀ ਹੋ ਕੇ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ।

Real Estate