ਮੋਦੀ ਨੇ ਬਾਦਲ ਨੂੰ ਕੀਤਾ ਫੋਨ, ਜਨਮ ਦਿਨ ਦੀ ਦਿੱਤੀ ਵਧਾਈ

268

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਸਖਤ ਸਟੈਂਡ ਲੈਂਦੇ ਹੋਏ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ, ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਉਤੇ ਫੋਨ ਕਰ ਕੇ ਵਧਾਈ ਦਿੱਤੀ ਹੈ।
ਸਰਕਾਰ ਸੂਤਰਾਂ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਫੋਨ ਕਰਕੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਗੱਲਬਾਤ ਦੌਰਾਨ ਹੋਰ ਕੀ ਕੁਝ ਕਿਹਾ ਗਿਆ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਸ੍ਰ. ਬਾਦਲ ਨੇ ਕਲ੍ਹ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਪੱਤਰ ਲਿਖ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਹਾ ਸੀ ਅਤੇ ਕਿਹਾ ਸੀ ਕਿ ਇਹ ਕਾਨੂੰਨ ਦੇਸ਼ ਨੂੰ ਵੱਡੀ ਖਾਈ ਵਿੱਚ ਡੇਗ ਸਕਦੇ ਹਨ।
ਇੱਕ ਸਮੇਂ ਭਾਜਪਾ ਦੇ ਮੁੱਖ ਭਾਈਵਾਲ ਰਹੇ ਅਕਾਲੀ ਦਲ ਨੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕੌਮੀ ਜਮਹੂਰੀ ਗਠਜੋੜ ਨਾਲੋਂ ਆਪਣਾ ਨਾਅਤਾ ਤੋੜ ਲਿਆ ਹੈ।
ਸ੍ਰ. ਬਾਦਲ ਨੇ ਇਸ ਰੋਸ ਵਿੱਚ ਆਪਣਾ ਪਦਮ ਵਿਭੂਸ਼ਨ ਨੂੰ ਵੀ ਮੋੜਨ ਦਾ ਐਲਾਨ ਕੀਤਾ ਹੋਇਆ ਹੈ।

Real Estate