ਕੇਂਦਰ ਵਲੋਂ ਭੇਜੇ ਪ੍ਰਸਤਾਵ ਕਿਸਾਨ ਆਗੂਆਂ ਦੁਆਰਾ ਰੱਦ

220

ਮਾਨਸਾ, 9 ਦਸੰਬਰ-ਨਵੇਂ ਖੇਤੀ ਕਾਨੂੰਨਾਂ ਨੂੰ ਮਨਸੂਖ ਕਰਨ ’ਤੇ ਅੜੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋ ਭੇਜੀ ਗਈ ਤਜਵੀਜ਼ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਪ੍ਰਸਤਾਵ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਅਤੇ ਨਾ ਹੀ ਇਹ ਕਿਸਾਨੀ ਮੰਗਾਂ ’ਤੇ ਖਰੇ ਉੱਤਰਦੇ ਹਨ। ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਸ਼ੰਘਰਸ਼ ਜਾਰੀ ਰੱਖਣਗੀਆਂ। ਇਸ ਪ੍ਰਸਤਾਵ ਨੂੰ ਰੱਦ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਮੀਟਿੰਗ ਹੋਈ, ਜਿਸ ਵਿਚ 40 ਜਥੇਬੰਦੀਆਂ ਵਲੋਂ ਭਾਗ ਲਿਆ ਗਿਆ।

Real Estate