ਕਿਸਾਨ ਲੀਡਰ ਸੋਮਵਾਰ ਨੂੰ ਕਰਨਗੇ ਭੁੱਖ ਹੜਤਾਲ

430

ਨਵੀਂ ਦਿੱਲੀ, 13 ਦਸੰਬਰ-14 ਦਸੰਬਰ ਨੂੰ ਸਾਰੀਆਂ ਕਿਸਾਨ ਯੂਨੀਅਨਾਂ ਦੇ ਪ੍ਰਧਾਨ ਕਿਸਾਨ ਮੰਗਾਂ ਦੇ ਹੱਕ ਵਿੱਚ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨਗੇ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਕਿਸਾਨਾਂ ਨੂੰ ਦਿੱਲੀ ਨਹੀਂ ਆਉਣ ਦੇ ਰਹੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਏਜੰਡਾ ਬਿਲਕੁਲ ਸਪਸ਼ਟ ਹੈ। ਉਹ ਖੇਤੀ ਕਾਨੂੰਨ ਰੱਦ ਕਰਵਾਉਣ ਆਈਆਂ ਹਨ ਤੇ ਇਸ ਏਜੰਡੇ ’ਤੇ ਸਾਰੀਆਂ ਜਥੇਬੰਦੀਆਂ ਇਕ ਹਨ। ਉਨ੍ਹਾਂ ਕਿਹਾ ਕਿ ਪਹਿਲਾਂ 19 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਐਲਾਨ ਵਾਪਸ ਲੈ ਲਿਆ ਗਿਆ ਹੈ ਤੇ ਉਸ ਦੀ ਥਾਂ ਭਲਕੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਸਾਜ਼ਿਸ਼ਾਂ ਘੜ ਰਹੀ ਹੈ ਪਰ ਉਹ ਕਾਮਯਾਬ ਨਹੀਂ ਹੋਵੇਗੀ।

Real Estate