ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੀ ਮਾਤਾ ਜੀ ਦਾ ਦਿਹਾਂਤ

220

ਪਟਿਆਲਾ, 13 ਦਸੰਬਰ-ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸ੍ਰੀਮਤੀ ਪਰਨੀਤ ਕੌਰ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਤਿੰਦਰ ਕੌਰ ਅਕਾਲ ਚਲਾਣਾ ਕਰ ਗਏ। ਮਾਤਾ ਸਤਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਪਟਿਆਲਾ ਦੇ ਸਮੂਹ ਕਾਂਗਰਸੀ ਆਗੂਆਂ ਸਮੇਤ ਹੋਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਨਿਊ ਮੋਤੀ ਮਹਿਲ ਦੇ ਕਰੀਬੀ ਤੇ ਪਟਿਆਲਾ ਦੇ ਕਾਂਗਰਸ ਆਗੂ ਸੰਤੋਖ ਸਿੰਘ ਨੇ ਦੱਸਿਆ ਕਿ ਮਾਤਾ ਦਾ ਸਸਕਾਰ ਚੰਡੀਗੜ੍ਹ ਵਿੱਚ ਕਰ ਦਿੱਤਾ ਗਿਆ ਹੈ।

    • ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸੱਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧ ‘ਚ ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ “ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ”।

      ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ ਅਤੇ ਉਹ 96ਸਾਲਾਂ ਦੇ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 13 ਦਸੰਬਰ ਦੁਪਹਿਰ 12.30 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਹੋਵੇਗਾ।

Real Estate