ਦਿੱਲੀ ਧਰਨੇ ‘ਤੇ ਜਾ ਰਹੇ ਅਕਾਲੀ ਆਗੂ ਦੀ ਹਾਦਸੇ ਵਿੱਚ ਦਰਦਨਾਕ ਮੌਤ

270

ਟਾਂਡਾ — ਦਿੱਲੀ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਆਈ. ਟੀ. ਟੀਮ ਦੇ ਸਰਕਲ ਪ੍ਰਧਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸਤੌਰ ਵਜੋਂ ਹੋਈ ਹੈ, ਜੋਕਿ ਦਿੱਲੀ ਵਿਖੇ ਦਿੱਤੀ ਜਾ ਰਹੇ ਕਿਸਾਨਾਂ ਦੇ ਧਰਨੇ ‘ਚ ਸ਼ਾਮਲ ਹੋਣ ਲਈ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਗੱਡੀਆਂ ਦੇ ਕਾਫ਼ਲੇ ਨਾਲ ਬਲੈਰੋ ਗੱਡੀ ‘ਚ ਸਵਾਰ ਹੋ ਕੇ ਖਾਣ-ਪੀਣ ਦਾ ਸਾਮਾਨ ਲੈ ਕੇ ਦਿੱਲੀ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਸਨ। ਬਲੈਰੋ ਗੱਡੀ ਨੂੰ ਜਗਜੀਤ ਸਿੰਘ ਚਲਾ ਰਹੇ ਸਨ। ਅੱਜ ਸਵੇਰੇ ਹੀ ਉਨ੍ਹਾਂ ਦੀ ਗੱਡੀ ਖੰਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਅਚੇ ਇਸ ਹਾਦਸੇ ‘ਚ ਗੱਡੀ ਨੂੰ ਚਲਾ ਰਹੇ ਜਗਜੀਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜੋ ਗੋਬਿੰਦਗੜ੍ਹ ‘ਚ ਜ਼ੇਰੇ ਇਲਾਜ ਅਧੀਨ ਹੈ। ਕੁਲਵਿੰਦਰ ਸਿੰਘ ਉਮਰ 43 ਸਾਲ ਦੇ ਕਰੀਬ ਹੈ।

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 21ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਧਰਨਿਆਂ ‘ਤੇ ਬੈਠੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ ‘ਤੇ ਅੜੇ ਹੋਏ ਹਨ ਅਤੇ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਈ ਗਰੰਟੀ ਕਾਨੂੰਨ ਚਾਹੁੰਦੇ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਕਰਨੀ ਚਾਹੀਦੀ ਹੈ, ਕਿਉਂਕਿ ਗੱਲਬਾਤ ਨਾਲ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।

ਦਿੱਲੀ ਦੀਆਂ ਸਰਹੱਦਾਂ ‘ਤੇ ਕਰੀਬ 40 ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਕਿਸਾਨ ਸੜਕਾਂ ‘ਤੇ ਡਟੇ ਹੋਏ ਹਨ ਅਤੇ ਉਹ ਲੰਬੇ ਸਮੇਂ ਤੱਕ ਸੰਘਰਸ਼ ਦੀ ਗੱਲ ਕਰ ਰਹੇ ਹਨ। ਕਿਸਾਨਾਂ ਨੇ ਜਦੋਂ ਦਿੱਲੀ ਕੂਚ ਕੀਤਾ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ 6 ਮਹੀਨੇ ਦਾ ਰਾਸ਼ਨ-ਪਾਣੀ ਲੈ ਕੇ ਆਏ ਹਨ, ਕਿਉਂਕਿ ਸਰਕਾਰ ਨਾਲ ਉਨ੍ਹਾਂ ਦੀ ਲੜਾਈ ਲੰਬੀ ਚੱਲੇਗੀ।

Real Estate