ਦੱਖਣੀ ਸੂਬਿਆਂ ਵਿੱਚ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਸ਼ੁਰੂ, ਤਾਮਿਲਨਾਡੂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਭੁੱਖ ਹੜਤਾਲ

182

ਚੇਨਈ, 18 ਦਸੰਬਰ-ਤਾਮਿਲਨਾਡੂ ਵਿੱਚ ਡੀਐੱਮਕੇ ਦੀ ਅਗਵਾਈ ਵਾਲੀਆਂ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਬੈਠੀਆਂ। ਕੇਂਦਰ ਦੇ 3 ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਡੀਐੱਮਕੇ ਦੇ ਮੁਖੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐੱਮਕੇ ਸਟਾਲਿਨ ਤੇ ਵਿਰੋਧੀ ਗੱਠਜੋੜ ਦੀਆਂ ਹੋਰ ਪਾਰਟੀਆਂ ਦੇ ਆਗੂ ਸ਼ੁੱਕਰਵਾਰ ਨੂੰ ਇੱਥੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨ ਵਿੱਚ ਡੀਐੱਮਕੇ ਦੀ ਨੇਤਾ ਕਨੀਮੋੜੀ ਵੀ ਭੁੱਖ ਹੜਤਾਲ ’ਤੇ ਬੈਠੀ।

 

Real Estate