ਵਿਚਾਰ ਵਟਾਂਦਰੇ ਮਗਰੋਂ ਹੀ ਬਣੇ ਹਨ ਇਹ ਖੇਤੀ ਕਾਨੂੰਨ-ਮੋਦੀ

305

ਭੁਪਾਲ, 18 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੜ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਇਹ ਕਾਨੂੰਨ ਰਾਤੋਂ ਰਾਤ ਨਹੀਂ ਆਏ। ਵੱਖ ਵੱਖ ਪਾਰਟੀਆਂ, ਮਾਹਿਰ,ਪ੍ਰਗਤੀਸ਼ੀਲ ਕਿਸਾਨ ਲੰਮੇ ਸਮੇਂ ਤੋਂ ਸੁਧਾਰਾਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਸਾਨ ਸੰਮੇਲਨ ਵਿੱਚ ਕਿਹਾ ਕਿ ਦੇਸ਼ ਵਾਸੀਆਂ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਤੋਂ ਜੁਆਬ ਮੰਗਣਾ ਚਾਹੀਦਾ ਹੈ ਜਿਨ੍ਹਾਂ ਨੇ ਖੇਤੀ ਵਿੱਚ ਸੁਧਾਰਾਂ ਦੀ ਗੱਲ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕੀਤੀ ਸੀ। ਸ੍ਰੀ ਮੋਦੀ ਨੇ ਕਿਹਾ ਕਿ ਸਰਕਾਰਾਂ ਲੰਮੇ ਸਮੇਂ ਤੱਕ ਸਵਾਮੀਨਾਥਨ ਰਿਪੋਰਟ ਉਪਰ ਬੈਠੀਆਂ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਾਗੂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਮਐੱਸਪੀ ਖਤਮ ਨਹੀਂ ਹੋਵੇਗੀ, ਇਸ ਬਾਰੇ ਉਹ ਮੁੜ ਕਿਸਾਨਾਂ ਨੂੰ ਭਰੋਸਾ ਦਿੰਦੇ ਹਨ।

Real Estate