ਚੰਡੀਗੜ੍ਹ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ਪੀ. ਜੀ.ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ 93 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈਕਅੱਪ ਦੇ ਚੱਲਦੇ ਪੀ. ਜੀ. ਆਈ. ’ਚ ਲਿਆਂਦਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਡਾਕਟਰਾਂ ਵਲੋਂ ਸਰਾਦਰ ਬਾਦਲ ਦੇ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਰਿਪੋਰਟਾਂ ਆਉਣ ਤੋਂ ਬਾਅਦ ਹੀ ਅਗਲੀ ਅਪਡੇਟ ਦਿੱਤੀ ਜਾਵੇਗੀ। ਉਂਝ ਡਾਕਟਰ ਸਰਦਾਰ ਬਾਦਲ ਨੂੰ ਹਸਪਤਾਲ ਵਿਚ ਰੱਖਦੇ ਹਨ ਜਾਂ ਉਨ੍ਹਾਂ ਨੂੰ ਛੁੱਟੀ ਦੇ ਦਿੰਦੇ ਹਨ, ਇਸ ਦਾ ਪਤਾ ਟੈਸਟ ਰਿਪੋਰਟਾਂ ਆਉਣ ਤੋਂ ਬਾਅਦ ਹੀ ਲੱਗੇਗਾ।
Real Estate