ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

572

ਨਵੀਂ ਦਿੱਲੀ, 20 ਦਸੰਬਰ-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੌਰਾਨ ਜਾਨਾਂ ਦੇਣ ਵਾਲਿਆਂ ਨੂੰ ਅੱਜ ਪੰਜਾਬ ਤੇ ਦੇਸ਼ ਦੀ ਰਾਜਧਾਨੀ ਵਿੱਚ ਸੰਘਰਸ਼ਸ਼ੀਲਾਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ।

ਸ਼ਹੀਦ ਹੋਏ ਕਿਸਾਨਾਂ ਨੂੰ ਸਿੰਘੂ ਬਾਰਡਰ ਤੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਤੋਂ ਇਲਾਵਾ ਹੋਰ ਵਰਗਾਂ ਦੇ ਲੋਕ ਸ਼ਾਮਲ ਸਨ। ਆਲ ਇੰਡੀਆ ਕਿਸਾਨ ਸਭਾ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਤੋਂ ਜਾਰੀ ਸੰਘਰਸ਼ ਦੌਰਾਨ 33 ਕਿਸਾਨਾਂ ਦੀ ਵੱਖ ਵੱਖ ਕਾਰਨਾਂ ਕਰਕੇ ਮੌਤ ਹੋਈ ਹੈ।

ਦਿੱਲੀ ਸ਼ੀਤ ਲਹਿਰ ਦੀ ਲਪੇਟ ’ਚ ਹੈ, ਇਸ ਦੇ ਬਾਵਜੂਦ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਕਰ ਰਹੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਸ਼ਹਿਰ ਵਿਚ ਐਤਵਾਰ ਯਾਨੀ ਕਿ ਅੱਜ ਪਾਰ 3.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਇਸ ਮੌਸਮ ਵਿਚ ਹੁਣ ਤੱਕ ਦਾ ਘੱਟੋ-ਘੱਟ ਤਾਪਮਾਨ ਹੈ। ਭਾਰਤ ਮੌਸਮ ਵਿਗਿਆਨ ਮਹਿਕਮੇ (ਆਈ. ਐੱਮ. ਡੀ.) ਦੇ ਇਕ ਅਧਿਕਾਰੀ ਨੇ ਕਿਹਾ ਕਿ ਐਤਵਾਰ ਸਵੇਰੇ ਘੱਟੋ-ਘੱਟ ਤਾਪਮਾਨ ਆਮ ਤੋਂ 5 ਡਿਗਰੀ ਹੇਠਾਂ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। ਇੰਨੀ ਠੰਡ ’ਚ ਡਟੇ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ ਕਿ ਆਖ਼ਰਕਾਰ ਸੰਘਰਸ਼ ਇਕ ਦਿਨ ਜ਼ਰੂਰ ਰੰਗ ਲਿਆਵੇਗਾ।

Real Estate