ਕਿਸਾਨਾਂ ਨੇ ਅੰਦੋਲਨ ਤਿੱਖਾ ਕਰਨ ਲਈ ਭੁੱਖ ਹੜਤਾਲ ਆਰੰਭੀ

439

ਨਵੀਂ ਦਿੱਲੀ, 21 ਦਸੰਬਰ-ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਪ੍ਰਚੰਡ ਕਰਦਿਆਂ ਕਿਸਾਨਾਂ ਨੇ ਦਿੱਲੀ ਨਾਲ ਲੱਗਦੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਬਾਰਡਰਾਂ ’ਤੇ ਸੋਮਵਾਰ ਸਵੇਰੇ ਤੋਂ ਲੜੀਵਾਰ ਭੁੱਖ ਹੜਤਾਲ ਆਰੰਭ ਦਿੱਤੀ ਹੈ। ਪ੍ਰਦਰਸ਼ਨਕਾਰੀ ਕਿਸਾਨ ਭੁੱਖ ਹੜਤਾਲ ’ਤੇ ਜਥਿਆਂ ਵਿੱਚ ਬੈਠਣਗੇ। ਪਹਿਲੇ ਜਥੇ ਵਜੋਂ 11 ਮੈਂਬਰ ਅੱਜ ਭੁੱਖ ਹੜਤਾਲ ’ਤੇ ਬੈਠੇ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ। ਕਾਬਿਲੇਗੌਰ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਤੋਂ ਹਨ ਬੀਤੇ ਚਾਰ ਹਫਤਿਆਂ ਤੋਂ ਦਿੱਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਵਰਾਜ ਇੰਡੀਆ ਦੇ ਮੁਖੀ ਯੋਗਿੰਦਰ ਯਾਦਵ ਨੇ ਐਤਵਾਰ ਨੂੰ ਕਿਹਾ ਸੀ, ‘‘ ਕਿਸਾਨ ਸੋਮਵਾਰ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੜੀਵਾਰ ਭੁੱਖ ਹੜਤਾਲ ਆਰੰਭਣਗੇ। ਹੜਤਾਲ ਸਿੰਘੂ ਬਾਰਡਰ ਸਮੇਤ ਸਭਨਾਂ ਪ੍ਰਦਰਸ਼ਨ ਵਾਲੀਆਂ ਵਾਲੀਆਂ ਥਾਵਾਂ ’ਤੇ ਕੀਤੀ ਜਾਵੇਗੀ ਤੇ ਇਸ ਦੀ ਸ਼ੁਰੂਆਤ ਇਥੋਂ 11 ਕਿਸਾਨਾਂ ਵੱਲੋਂ ਭੁੱਖ ਹੜਤਾਲ ’ਤੇ ਬੈਠ ਕੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਮੁਲਕ ਵਿੱਚ ਪ੍ਰਦਰਸ਼ਨ ਕਰਨ ਵਾਲਿਆਂ ਤੋਂ ਅਜਿਹਾ ਕਰਨ ਦੀ ਅਪੀਲ ਕੀਤੀ ਸੀ। ’’

Real Estate