ਹੰਸ ਰਾਜ ਹੰਸ ਦੀ ਕੋਠੀ ਵੀ ਕਿਸਾਨਾਂ ਨੇ ਘੇਰੀ

362

ਜਲੰਧਰ, 26 ਦਸੰਬਰ-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕੀਤਾ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਨੇ ਹੰਸ ਦੀ ਕੋਠੀ ਅੱਗੇ ਧਰਨਾ ਦਿੱਤਾ। ਉਨਾ ਐਲਾਨ ਕੀਤਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਜਾਰੀ ਰਹੇਗਾ। ਬੀਕੇਯੂ ਰਾਜੇਵਾਲ ਦੇ ਮੁੱਖ ਬੁਲਾਰੇ ਕਿਸਾਨ ਆਗੂ ਕਸ਼ਮੀਰ ਸਿੰਘ ਦੀ ਅਗਵਾਈ ‘ਚ ਪਿੰਡਾਂ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਸੜਕ ‘ਤੇ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਮਛਿਆਣਾ, ਰੁੜਕਾ ਕਲਾਂ ਬਲਾਕ ਪ੍ਰਧਾਨ ਪਰਗਟ ਸਿੰਘ ਸਰਹਾਲੀ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ ਤੇ ਗੁਰਵਿੰਦਰ ਸਿੰਘ ਭੱਟੀ ਸਮੇਤ ਹੋਰ ਆਗੂ ਸ਼ਾਮਲ ਸਨ।

Real Estate