ਕਿਸਾਨ ਅੰਦੋਲਨ ਦੌਰਾਨ ਵਕੀਲ ਨੇ ਕੀਤੀ ਆਤਮਹਤਿਆ

408

ਫਾਜ਼ਿਲਕਾ, 27 ਦਸੰਬਰ-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਮਰਜੀਤ ਸਿੰਘ ਨੇ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ’ਚ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ। ਉਹ ਕਰੀਬ ਇਕ ਹਫਤੇ ਤੋਂ ਦਿੱਲੀ ਦੇ ਟੀਕਰੀ ਬਾਰਡਰ ‘ਤੇ ਕਿਸਾਨਾਂ ਦੇ ਮੋਰਚੇ ਚ ਸ਼ਾਮਿਲ ਸਨ। ਆਖਿਰਕਾਰ ਉਨ੍ਹਾਂ ਅੱਜ 27 ਦਸੰਬਰ ਸਵੇਰੇ 9 ਵਜੇ ਖੁਦਕੁਸ਼ੀ ਨੋਟ ਲਿਖ ਕੇ ਸਲਫਾਸ ਖਾ ਲਈ ਸੀ।

Real Estate