ਸਰਕਾਰ ਨੇ ਗੱਲਬਾਤ ਲਈ ਕਿਸਾਨ ਆਗੂਆਂ ਨੂੰ 30 ਦਸੰਬਰ ਦਾ ਸੱਦਾ ਦਿੱਤਾ

295

ਨਵੀਂ ਦਿੱਲੀ, 28 ਦਸੰਬਰ

ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਦੇ ਮੁੱਦੇ ’ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਰਕਾਰ ਨੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ 29 ਦਸੰਬਰ ਦੀ ਥਾਂ 30 ਦਸੰਬਰ ਦਾ ਸੱਦਾ ਦਿੱਤਾ ਹੈ। ਸਰਕਾਰ ਵੱਲੋਂ ਭੇਜੇ ਪੱਤਰ ਵਿੱਚ ਖੇਤੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਆਗੂਆਂ ਨੂੰ 30 ਦਸੰਬਰ ਨੂੰ ਵਿਗਿਆਨ ਭਵਨ ਵਿੱਚ ਬਾਅਦ ਦੁਪਹਿਰ 2 ਵਜੇ ਗੱਲਬਾਤ ਲਈ ਪੁੱਜਣ ਦਾ ਸੱਦਾ ਦਿੱਤਾ ਹੈ।

Real Estate