ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ

706

ਲੁਧਿਆਣਾ ਦਸੰਬਰ -ਸਿਟੀ ਇਨਕਲੇਵ ਦੁੱਗਰੀ ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਭਾਈ ਦਿਲਜੀਤ ਸਿੰਘ, ਬੀਬੀ ਅਮਨਦੀਪ ਕੌਰ, ਭਾਈ ਦਿਲਪ੍ਰੀਤ ਸਿੰਘ ਜੀ ਨੇ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਅਤੇ ਗੌਰਵਮਾਈ ਇਤਿਹਾਸ ਨੂੰ ਯਾਦ ਕਰਦਿਆ ਉਹਨਾਂ ਦੇ ਜੀਵਨ ਤੋਂ ਅੱਜ ਦੀ ਨੋਜਵਾਨ ਪੀੜੀ ਨੂੰ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਵਿਰਾਸਤ ਬਾਣੀ ਅਤੇ ਭਾਣੇ ਨੂੰ ਸੰਭਾਲਣ ਦੀ ਮੁੱਖ ਜਰੂਰਤ ਹੈ। ਇਸ ਮੌਕੇ ਤੇ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ ਦਾ ਗੁਣਗਾਨ ਕਰਕੇ ਸ਼ਹਾਦਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਤੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵੱਲੋਂ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਫਿਲਮ ਦਿਖਾਉਣ ਦਾ ਵੀ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਅਤੇ ਅਨੇਕਾਂ ਸਿੰਘਾਂ ਵਲੋਂ ਜ਼ੁਲਮ ਦਾ ਮੁਕਾਬਲਾ ਕਰ ਕੇ ਦਿੱਤੀ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਸਕੇ ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਨੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਰਾਗੀ ਜੱਥਿਆਂ ਅਤੇ ਬੱਚਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ । ਇਸ ਮੌਕੇ ਬਲਵੀਰ ਸਿੰਘ ਮੱਲ , ਹਰਨੇਕ ਸਿੰਘ ਕੈਸ਼ੀਅਰ, ਮੋਹਨਜੀਤ ਸਿੰਘ,ਜਗਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ, ਮਹਿੰਦਰ ਸਿੰਘ, ਵਰਿੰਦਰ ਸਿੰਘ ਜੌਲੀ,ਹਰਬੰਸ ਸਿੰਘ, ਹਰਨੇਕ ਸਿੰਘ, ਵਿਕਰਮਜੀਤ ਸਿੰਘ ਧਾਲੀਵਾਲ, ਸੁਖਮਨੀ ਕੌਰ, ਬਲਬੀਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਹਰਬੀਰ ਕੌਰ, ਹਰਭਜਨ ਕੌਰ, ਮਨਜੀਤ ਕੌਰ ਆਦਿ ਨੇ ਵੀ ਸ਼ਮੂਲੀਅਤ ਕੀਤੀ।

Real Estate