ਟਿਕਰੀ ਬਾਰਡਰ ’ਤੇ ਠੰਢ ਲਗਣ ਨਾਲ ਇਕ ਕਿਸਾਨ ਦੀ ਮੌਤ

275

ਮਾਨਸਾ, 29 ਦਸੰਬਰ-ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣ ਸਮੇ ਟਿਕਰੀ ਬਾਰਡਰ ’ਤੇ ਪਿੰਡ ਧਰਮਪੁਰਾ ਦੇ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ ਹੋ ਗਈ। ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਜੱਥੇ ਨਾਲ ਮਹੀਨੇ ਤੋਂ ਟਿਕਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਇਸ ਦੌਰਾਨ ਠੰਢ ਵੱਧਣ ਕਾਰਨ ਉਹ ਨਮੂਨੀਏ ਦਾ ਸ਼ਿਕਾਰ ਹੋ ਗਿਆ, ਜਿੱਥੇ ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਵਿੱਚ ਸੁਧਾਰ ਨਾ ਹੋਇਆ ,ਜਿਸ ਕਾਰਨ ਪਿਛਲੇ ਦਿਨੀ ਪਰਿਵਾਰਿਕ ਮੈਂਬਰਾ ਨੇ ਉਸ ਨੂੰ ਪਿੰਡ ਲਿਆਂਦਾ ਗਿਆ, ਜਦੋਂ ਉਸ ਦੀ ਹਾਲਤ ਲਗਾਤਾਰ ਵਿਗੜਦੀ ਗਈ ਤਾਂ ਉਸ ਨੂੰ ਸੰਗਰੂਰ ਦੇ ਪ੍ਰਾਈਵੇਟ ਹਸਪਤਾਲ ਸਿਵੀਆ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਅੱਜ ਸਵੇਰੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਉਸ ਦਾ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

Real Estate