ਸਿੰਘ ਸਾਹਿਬ ਨੇ ਨਵਜੋਤ ਸਿੱਧੂ ਨੂੰ ਸੰਗਤ ਤੋਂ ਮੁਆਫੀ ਮੰਗਣ ਦੇ ਦਿੱਤੇ ਹੁਕਮ

184

ਅੰਮ੍ਰਿਤਸਰ, 29 ਦਸੰਬਰ-ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਹੁਣ ‘ਇਕ ਉਂਕਾਰ’ ਅਤੇ ਖੰਡੇ ਦੇ ਨਿਸ਼ਾਨ ਵਾਲੀ ਲੋਈ ਲੈਣ ਕਾਰਨ ਵਿਵਾਦਾਂ ਵਿੱਚ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਹੈ। ਇਸ ਤੋਂ ਪਹਿਲਾਂ ਅੱਜ ਸਿੱਖ ਜਥੇਬੰਦੀ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਇਸ ਸਬੰਧ ਵਿਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਅਕਾਲ ਤਖਤ ਦੇ ਸਕੱਤਰੇਤ ਵਿਖੇ ਸ਼ਿਕਾਇਤ ਪੱਤਰ ਦਿੱਤਾ ਹੈ। ਜਥੇਬੰਦੀ ਨੇ ਪੁਲੀਸ ਕਮਿਸ਼ਨਰੇਟ ਕੋਲ ਵੀ ਕਾਰਵਾਈ ਲਈ ਸ਼ਿਕਾਇਤ ਕੀਤੀ ਹੈ। ਸਿੱਖ ਯੂਥ ਪਾਵਰ ਆਫ ਪੰਜਾਬ ਦੇ ਮੁਖੀ ਪਰਜੀਤ ਸਿੰਘ ਅਕਾਲੀ ਦੀ ਅਗਵਾਈ ਹੇਠ ਸਿੱਖ ਨੌਜਵਾਨਾਂ ਨੇ ਅਕਾਲ ਤਖਤ ਦੇ ਸਕਤਰੇਤ ਵਿਖੇ ਸ੍ਰੀ ਸਿੱਧੂ ਖਿਲਾਫ ਕਾਰਵਾਈ ਲਈ ਸ਼ਿਕਾਇਤ ਪੱਤਰ ਦਿੱਤਾ। ਜਥੇਬੰਦੀ ਨੇ ਇਸ ਸਬੰਧ ਵਿਚ ਪੁਲੀਸ ਦੇ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦਿੱਤਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਗੁਰਲਾਲ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ ਅਕਾਲੀ, ਜਗਰੂਪ ਸਿੰਘ, ਪਰਮਜੀਤ ਸਿੰਘ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Real Estate