ਸਿੱਖ ਚਿੰਨ੍ਹਾਂ ਦੇ ਮੁੱਦੇ ਉਤੇ ਨਵਜੋਤ ਸਿੱਧੂ ਨੇ ਸਿੱਖ ਸੰਗਤ ਤੋਂ ਮੁਆਫੀ ਮੰਗੀ

362

ਅੰਮਿ੍ਰਤਸਰ  : ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ’ਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਹਾਲਾਂਕਿ ਸਿੱਧੂ ਨੇ ਕਿਹਾ ਕਿ ਲੱਖਾਂ ਲੋਕ ਆਪਣੇ ਸਰੀਰ, ਪੱਗਾਂ ਅਤੇ ਕੱਪੜਿਆਂ ’ਤੇ ਬੜੇ ਮਾਣ ਨਾਲ ਸਤਿਕਾਰਯੋਗ ਸਿੱਖ ਚਿੰਨ੍ਹ ਬਣਵਾਉਂਦੇ ਹਨ। ਮੈਂ ਵੀ ਇਕ ਨਿਮਾਣੇ ਸਿੱਖ ਵਾਂਗ ਅਣਜਾਣੇ ਵਿਚ ਇਹ ਲੋਈ ਪਹਿਣ ਲਈ ਸੀ। ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੱਜੀ ਹੋਵੇ ਤਾਂ ਇਸ ਲਈ ਉਹ ਮੁਆਫ਼ੀ ਮੰਗਦੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿਆਸੀ ਰੁਝੇਵਿਆਂ ਦੌਰਾਨ ਨਵਜੋਤ ਸਿੱਧੂ ਨੇ ਇਕ ਲੋਈ ਪਹਿਨੀ ਹੋਈ ਸੀ, ਜਿਸ ’ਤੇ ੧ਓ ਅਤੇ ਖੰਡੇ ਦਾ ਚਿੰਨ੍ਹ ਉਕੇਰਿਆ ਹੋਇਆ ਸੀ। ਇਸ ਦੌਰਾਨ ਨਵਜੋਤ ਸਿੱਧੂ ਦੀਆਂ ਬਕਾਇਦਾ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈਆਂ ਸਨ। ਜਿਸ ’ਤੇ ਸਿੱਖ ਸੰਗਤ ਦਾ ਗੁੱਸਾ ਵੀ ਸਾਹਮਣੇ ਆ ਰਿਹਾ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਸੀ।

 

ਇਥੇ ਹੀ ਬਸ ਨਹੀਂ ਇਸ ਦੌਰਾਨ ਇਸ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਵਜੋਤ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਆਖਿਆ ਸੀ। ਇਸ ’ਤੇ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਵਉੱਚ ਦੱਸਦੇ ਹੋਏ ਗ਼ਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ।

Real Estate