ਕਿਸਾਨਾਂ ਬਾਰੇ ਗਲਤ ਬਿਆਨਬਾਜ਼ੀ ਕਰ ਕੇ ਫਸਿਆ ਤਿਕਸ਼ਨ ਸੂਦ, ਅੰਦੋਲਨਕਾਰੀਆਂ ਨੇ ਕੋਠੀ ’ਚ ਉਲਟਾਈ ਗੋਹੇ ਦੀ ਟਰਾਲੀ

488

ਹੁਸ਼ਿਆਰਪੁਰ, 1 ਜਨਵਰੀ-ਪੰਜਾਬ ਦੇ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਤੀਕਸ਼ਣ ਸੂਦ ਨੂੰ ਕਿਸਾਨਾਂ ਖ਼ਿਲਾਫ਼ ਬਿਆਨਬਾਜ਼ੀ ਕਰਨੀ ਮਹਿੰਗੀ ਪੈ ਗਈ ਹੈੇ। ਅੱਜ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਹੁਸ਼ਿਆਰਪੁਰ ਦੇ ਬਾਹਰ ਗੋਹਾ ਸੁੱਟ ਦਿੱਤਾ, ਜਿਸ ਤੋਂ ਬਾਅਦ ਉਥੇ ਹੰਗਾਮਾ ਹੋ ਗਿਆ। ਸ੍ਰੀ ਸੂਦ ਸਣੇ ਕਈ ਭਾਜਪਾ ਕਾਰਕੁਨਾਂ ਨੇ ਪੁਲੀਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ‘ਤੇ ਉਨ੍ਹਾਂ ਨੂੰ ਸਹੀ ਸੁਰੱਖਿਆ ਮੁਹੱਈਆ ਨਾ ਕਰਾਉਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਐਲਾਨ ਕੀਤਾ ਕਿ ਜੇ ਗੋਹਾ ਸੁੱਟਣ ਵਾਲਿਆਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਉਹ ਹੁਸ਼ਿਆਰਪੁਰ ਸ਼ਹਿਰ ਬੰਦ ਕਰਵਾ ਦੇਣਗੇ। ਕੁੱਝ ਦਿਨ ਪਹਿਲਾਂ ਸ੍ਰੀ ਸੂਦ ਨੇ ਕਿਹਾ ਸੀ ਕਿ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਵਾਲੇ ਲੋਕ ਉਥੇ ਪਿਕਨਿਕ ਮਨਾਉਣ ਜਾ ਰਹੇ ਹਨ।

Real Estate