ਬੂਟਾ ਸਿੰਘ ਦਾ ਦੇਹਾਂਤ

386

ਨਵੀਂ ਦਿੱਲੀ, 2 ਜਨਵਰੀ-ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਪਿਛਲੇ ਸਾਲ ਦਿਮਾਗ ਦੀ ਨਾੜੀ ਫਟਣ ਕਾਰਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਅਕਤੂਬਰ ਤੋਂ ਕੋਮਾ ਵਿੱਚ ਸਨ। ਪਰਿਵਾਰ ਨੇ ਦੱਸਿਆ ਕਿ ਬੂਟਾ ਸਿੰਘ ਦਾ ਅੱਜ ਸਵੇਰੇ ਸਾਢੇ ਪੰਜ ਵਜੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਪਾਰਟੀ ਨੇਤਾਵਾਂ ਨੇ ਬੂਟਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Real Estate