ਦੋ ਧੀਆਂ ਦਾ ਕਤਲ ਕਰਕੇ ਮਾਂ ਨੇ ਕੀਤੀ ਖੁਦਕਸ਼ੀ

464

ਸੰਗਰੂਰ, 5 ਜਨਵਰੀ-ਇਥੋਂ ਨੇੜਲੇ ਪਿੰਡ ਸਾਰੋਂ ਵਿਖੇ ਆਪਣੇ ਮਕਾਨ ਵਿਚ ਮਾਂ ਤੇ ਉਸ ਦੀਆਂ ਦੋ ਮਾਸੂਮ ਧੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲੀਸ ਨੂੰ ਸ਼ੱਕ ਹੈ ਕਿ ਆਪਣੀਆਂ ਧੀਆਂ ਦਾ ਕਤਲ ਕਰਨ ਤੋਂ ਬਾਅਦ ਮਾਂ ਨੇ ਖੁਦਕੁਸ਼ੀ ਕੀਤੀ ਹੈ, ਕਿਉਂਕਿ ਮਾਂ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ। ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਜਿਥੇ ਡਾਕਟਰਾਂ ਦੇ ਬੋਰਡ ਵਲੋਂ ਪੋਸਟ ਮਾਰਟਮ ਕੀਤਾ ਜਾਵੇਗਾ। ਇਸ ਦੌਰਾਨ ਪੁਲੀਸ ਨੇ ਮ੍ਰਿਤਕ ਔਰਤ ਦੇ ਭਰਾ ਦੇ ਬਿਆਨ ਉਪਰ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਹ ਕੇਸ ਮਰਹੂਮ ਦੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਦਰਜ ਕੀਤਾ ਹੈ।

 

ਥਾਣਾ ਸਦਰ ਪੁਲੀਸ ਸੰਗਰੂਰ ਦੇ ਐੱਸਐੱਚਓ ਰਾਕੇਸ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਸੂਚਨਾ ਮਿਲਣ ’ਤੇ ਪਿੰਡ ਸਾਰੋਂ ਦੇ ਮਕਾਨ ’ਚ ਦੋ ਬੱਚੀਆਂ ਅੰਸ਼ਨੂਰ ਕੌਰ ਉਮਰ ਕਰੀਬ 4 ਸਾਲ ਅਤੇ ਵਿਰਾਸਤ ਕੌਰ ਉਮਰ ਕਰੀਬ 3 ਸਾਲ ਦੀਆਂ ਲਾਸ਼ਾਂ ਬੈੱਡ ’ਤੇ ਪਈਆਂ ਸਨ, ਜਦੋਂ ਕਿ ਬੱਚੀਆਂ ਦੀ ਮਾਤਾ ਬਲਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮੁੱਢਲੀ ਜਾਂਚ ਦੌਰਾਨ ਜਾਪ ਰਿਹਾ ਹੈ ਕਿ ਬਲਜੀਤ ਕੌਰ ਨੇ ਦੋਵੇਂ ਬੱਚੀਆਂ ਦਾ ਕਤਲ ਕਰਨ ਤੋਂ ਬਾਅਦ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਜਾਂਚ ਤੋਂ ਬਾਅਦ ਹੀ ਸਭ ਕੁੱਝ ਸਾਹਮਣੇ ਆਵੇਗਾ। ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਜਿਥੇ ਡਾਕਟਰਾਂ ਦੇ ਬੋਰਡ ਵਲੋਂ ਪੋਸਟ ਮਾਰਟਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਹੈ ਜਿਨ੍ਹਾਂ ਦੇ ਆਉਣ ਮਗਰੋਂ ਉਨ੍ਹਾਂ ਦੇ ਬਿਆਨ ਦਰਜ ਕੀਤਾ ਜਾਣਗੇ ਜਿਸਤੋਂ ਮਗਰੋਂ ਕਾਨੂੰਨ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Real Estate