ਓਟਾਵਾ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਲੱਗੀ ਹੈ ਪਰ ਇਸ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਮਹਾਮਾਰੀ ਸਬੰਧੀ ਜਾਣਕਾਰੀ ਰੱਖਣ ਵਾਲੇ ਮਾਹਰਾਂ ਦਾ ਕਹਿਣਾ ਹੈ ਕਿ ਠੰਡ ਕਾਰਨ ਵਾਇਰਸ ਹੋਰ ਤੇਜ਼ੀ ਨਾਲ ਫੈਲ ਰਿਹਾ ਹੈ ਜਦਕਿ ਗਰਮੀਆਂ ਵਿਚ ਵਾਇਰਸ ਇੰਨੀ ਤੇਜ਼ੀ ਨਾਲ ਨਹੀਂ ਫੈਲ ਰਿਹਾ ਸੀ। ਟੋਰਾਂਟੋ ਯੂਨੀਵਰਸਿਟੀ ਦੇ ਪ੍ਰੋਫੈਸਰ ਕੋਲਿਨ ਫਰਨੈੱਸ ਨੇ ਦੱਸਿਆ ਕਿ ਗਰਮ ਮੌਸਮ ਵਿਚ ਕੋਰੋਨਾ ਪੀੜਤ ਦੇ ਖੰਘਣ ਜਾਂ ਛਿੱਕਣ ਨਾਲ ਜਦ ਥੁੱਕ ਦੀਆਂ ਬੂੰਦਾਂ ਡਿੱਗਦੀਆਂ ਹਨ ਤਾਂ ਇਹ ਤੇਜ਼ੀ ਨਾਲ ਜ਼ਮੀਨ ਜਾਂ ਕਿਸੇ ਚੀਜ਼ ਨੂੰ ਚਿਪਕ ਜਾਂਦੀਆਂ ਹਨ ਜਦਕਿ ਠੰਡ ਵਿਚ ਅਜਿਹਾ ਨਹੀਂ ਹੁੰਦਾ। ਠੰਡ ਵਿਚ ਇਹ ਬੂੰਦਾਂ ਸਮੇਂ ਤੱਕ ਹਵਾ ਵਿਚ ਘੁੰਮਦੀਆਂ ਰਹਿੰਦੀਆਂ ਹਨ ਤੇ ਜਦ ਕੋਈ ਇਨ੍ਹਾਂ ਦੇ ਸੰਪਰਕ ਵਿਚ ਆਉਂਦਾ ਹੈ ਤਾਂ ਉਹ ਕੋਰੋਨਾ ਦਾ ਸ਼ਿਕਾਰ ਹੋ ਜਾਂਦਾ ਹੈ।
Real Estate