ਕੋਰੋਨਾ ਦੇ ਟੀਕਾਕਰਨ ਸਬੰਧੀ ਮੋਦੀ ਸਰਕਾਰ ਦਾ ਵੱਡਾ ਐਲਾਨ, 16 ਜਨਵਰੀ ਤੋਂ ਸ਼ੁਰੂ ਹੋਵੇਗੀ ਮੁਹਿੰਮ

160

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਟੀਕਾਕਰਨ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। 16 ਜਨਵਰੀ ਤੋਂ ਦੇਸ਼ ਭਰ ਵਿਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੌਰਾਨ ਸਿਹਤ ਮੁਲਾਜ਼ਮਾਂ ਤੇ ਫਰੰਟ ਲਾਈਨ ਵਰਕਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਸ਼ੁਰੂ ‘ਚ ਲਗਪਗ 3 ਕਰੋੜ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ ਜਿਹੜਾ ਬਿਲਕੁਲ ਮੁਫ਼ਤ ਹੋਵੇਗਾ। ਪਹਿਲੇ ਪੜਾਅ ‘ਚ ਸਾਲ ਤੋਂ ਉੱਪਰ ਦੇ ਲੋਕਾਂ ਨੂੰ ਟੀਕਾ ਲਗਾਉਣ ਦੀ ਰੂਪਰੇਖਾ ਤਿਆਰ ਕੀਤੀ ਗਈ ਹੈ। ਪਹਿਲੇ ਪੜਾਅ ‘ਚ ਜਿਨ੍ਹਾਂ ਬਾਕੀ 27 ਕਰੋੜ ਲੋਕਾਂ ਦਾ ਟੀਕਾਕਰਨ ਹੋਣਾ ਹੈ, ਉਨ੍ਹਾਂ ਦਾ ਟੀਕਾਕਰਨ ਇਸ ਤੋਂ ਬਾਅਦ ਸ਼ੁਰੂ ਹੋਵੇਗਾ।

ਧਾਨ ਮੰਤਰੀ ਨੇ ਅੱਜ ਕੋਰੋਨਾ ਟੀਕਾਕਰਨ ਲਈ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਤਿਆਰੀਆਂ ਦੇ ਨਾਲ ਦੇਸ਼ ਵਿਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ ਇਕ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ। ਬੈਠਕ ‘ਚ ਕੈਬਨਿਟ ਸਕੱਤਰ, ਪ੍ਰਧਾਨ ਸਕੱਤਰ, ਸਿਹਤ ਸਕੱਤਰ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ ਸੀ।

Real Estate