ਸਿੰਘੂ ਬਾਰਡਰ ’ਤੇ ਔਰਤਾਂ ਵਲੋਂ ਮੋਦੀ ਦਾ ਪਿੱਟ ਸਿਆਪਾ

71

ਨਵੀਂ ਦਿੱਲੀ, 17 ਜਨਵਰੀ

ਇਥੇ ਸਿੰਘੂ ਬਾਰਡਰ ’ਤੇ ਕਿਸਾਨਾਂ ਵੱਲੋਂ ਕੌਮਾਂਤਰੀ ਮੁਦਰਾ ਫੰਡ ਤੇ ਕੌਮੀ ਜਾਂਚ ਏਜੰਸੀ ਦੇ ਐੱਨਆਈਏ ਦੇ ਪੁਤਲੇ ਫੂਕੇ ਗਏ ਤੇ ਧਰਨੇ ਵਿੱਚ ਸ਼ਾਮਲ ਔਰਤਾਂ ਨੇ ਮੋਦੀ ਸਰਕਾਰ ਦਾ ਸਿਆਪਾ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਹੁਣ ਐੱਨਆਈਏ ਵਰਗੀਆਂ ਏਜੰਸੀਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਰਾਜਧਾਨੀ ਦਿੱਲੀ ’ਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਹਿਮ ਇਮਾਰਤਾਂ ਉਤੇ ਕੀਤੀ ਹੈ ਤੇ ਦਹਿਸ਼ਤਗਰਦਾਂ ਦੀਆਂ ਤਸਵੀਰਾਂ ਖਾਸ ਥਾਵਾਂ ਉਪਰ ਚਿਪਕਾ ਕੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

Real Estate