ਫ਼ਰੀਦਕੋਟ, 18 ਜਨਵਰੀ
ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਸਿੱਟ ਨੇ ਚਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਵੀ ਸੁਮੇਧ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੀ ਹੈ। ਚੇਤੇ ਰਹੇ ਕਿ 14 ਅਕਤੂਬਰ 2015 ਦੀ ਸਵੇਰ ਨੂੰ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪੁਲੀਸ ਨੇ ਮਗਰੋਂ ਧਰਨਾਕਾਰੀਆਂ ਖ਼ਿਲਾਫ਼ ਹੀ ਇਰਾਦਾ ਕਤਲ ਅਤੇ ਅੱਗਜ਼ਨੀ ਦੇ ਦੋਸ਼ਾਂ ਤਹਿਤ ਪਰਚੇ ਦਰਜ ਕਰ ਦਿੱਤੇ ਸਨ।
Real Estate