ਗੁਰਦੁਆਰਾ ਕਮੇਟੀ ‘ਚ ਪਾਸ ਕੀਤੇ ਬਿੱਲਾਂ ਦੇ ਪੁਰਾਣੇ ਮਾਮਲੇ ‘ਚ ਸਿਰਸਾ ਖ਼ਿਲਾਫ਼ ਦਿੱਲੀ ‘ਚ FIR

343

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਤੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਖ਼ਿਲਾਫ਼ ਗੁਰਦੁਆਰਾ ਕਮੇਟੀ ‘ਚ ਪਾਸੇ ਕੀਤੇ ਬਿੱਲਾਂ ਦੇ ਪੁਰਾਣੇ ਮਾਮਲੇ ‘ਚ ਦਿੱਲੀ ਪੁਲਿਸ (Delhi Police) ਦੀ ਅਪਰਾਧ ਸ਼ਾਖਾ ਵੱਲੋਂ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਐੱਫਆਈਰਆਰ ਦਰਜ ਕੀਤੀ ਗਈ ਹੈ। ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਇਸ ਐੱਫਆਈਆਰ ਵਿਚ ਸਿਰਸਾ ਤੇ ਉਨ੍ਹਾਂ ਦੇ ਪੀਏ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਸ ਕੇਸ ਦੀ ਟਾਈਮਿੰਗ ‘ਤੇ ਸਵਾਲ ਉਠਾਏ ਜਾ ਰਹੇ ਹਨ ਕਿਉਂਕਿ ਇਸ ਵੇਲੇ ਸਿਰਸਾ ਦੀ ਅਗਵਾਈ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦਿੱਲੀ ਬਾਰਡਰਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ਦੀ ਮਦਦ ਲਈ ਜੁਟੀ ਹੋਈ ਹੈ।
ਸਿਰਸਾ ਯੂਪੀ ਦੇ ਕਿਸਾਨਾਂ ਦੀ ਵੀ ਮਦਦ ਕਰ ਰਹੇ ਹਨ। ਇਸੇ ਭਾਵਨਾ ਨਾਲ ਜਦੋਂ ਉਹ ਵੀਰਵਾਰ ਰਾਤ ਗਣਤੰਤਰ ਦਿਹਾੜੇ ਮੌਕੇ ਨਵੀਂ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਲਈ ਜਾਗਰੂਕ ਕਰਨ ਇੱਥੇ ਪੁੱਜੇ ਤਾਂ ਸਿਰਸਾ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਹਾਲਾਂਕਿ ਇਕ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਹ ਜਾਣਕਾਰੀ ਖ਼ੁਦ ਸਿਰਸਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਤੇ ਦਾਅਵਾ ਕੀਤਾ ਕਿ ਕਾਰਵਾੀ ਸਿਰਫ਼ ਇਸ ਲਈ ਕੀਤੀ ਗਈ ਹੈ ਕਿਉਂਕਿ ਉਹ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਆਏ ਸਨ।
Real Estate