ਮੁੰਬਈ, 24 ਜਨਵਰੀ
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਖਿਲ ਭਾਰਤੀ ਕਿਸਾਨ ਸਭਾ ਦੇ ਸੱਦੇ ’ਤੇ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹਜ਼ਾਰਾਂ ਕਿਸਾਨ ਇਕੱਤਰ ਹੋ ਰਹੇ ਹਨ। 25 ਜਨਵਰੀ ਨੂੰ ਹੋ ਰਹੀ ਰੈਲੀ ਤੇ ਮਾਰਚ ਵਿੱਚ ਸ਼ਾਮਲ ਹੋਣ ਲਈ ਨਾਸਿਕ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮੁੰਬਈ ਲਈ ਚੱਲੇ ਹੋਏ ਹਨ ਤੇ ਅੱਜ ਸਵੇਰੇ ਉਨ੍ਹਾਂ ਨੇ ਕਸਾਰਾਘਾਟ ਪਾਰ ਕੀਤਾ। ਅਗਲੇ ਕੁੱਝ ਘੰਟਿਆਂ ਵਿੱਚ ਕਿਸਾਨ ਆਜ਼ਾਦ ਮੈਦਾਨ ਵਿੱਚ ਪੁੱਜਣਗੇ। ਸੋਮਵਾਰ ਨੂੰ ਮੁੱਖ ਮੰਤਰੀ ਉਧਵ ਠਾਕਰੇ ਤੇ ਐੱਨਸੀਪੀ ਦੇ ਸੁਪਰੀਮੋ ਸ਼ਰਦ ਪਵਾਰ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣਗੇ।
Real Estate