ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਆਪ ਵਰਕਰ ਹਿਰਾਸਤ ਵਿੱਚ ਲਏ

72

ਪਟਿਆਲਾ, 24 ਜਨਵਰੀ

ਪੁਲੀਸ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰ ਰਹੇ ਆਮ ਆਦਮੀ ਪਾਰਟੀ ਦੇ ਡੇਢ ਦਰਜਨ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਇੱਥੇ ਮਿੰਨੀ ਸਕੱਤਰੇਤ ਵਿੱਚ ਸੀਨੀਅਰ ਆਗੂ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਇਕੱਤਰ ਹੋਏ ‘ਆਪ’ ਦੇ 50 ਦੇ ਲਗਪਗ ਕਾਰਕੁਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਵਾਲੀ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਸਨ। ਉਹ ਹੁਣ ਕਿਸਾਨਾਂ ਦੇ ਪੱਖ ਵਿੱਚ ਹੋਣ ਦਾ ਢੌਂਗ ਕਰ ਰਹੇ ਹਨ। ਇਸ ਸਮੇਂ ਕੁੰਦਨ ਗੋਗੀਆ ਸਮੇਤ ਰਾਜਿੰਦਰ ਮੋਹਣ, ਸਿਮਰਨਪ੍ਰੀਤ ਸਿੰਘ, ਸਾਗਰ ਧਾਲੀਵਾਲ, ਜਗਤਾਰ ਸਿੰਘ ਤਾਰੀ, ਜਸਵਿੰਦਰ ਸਿੰਘ ਰਿੰਪਾ, ਅਮਿਤ ਕੁਮਾਰ, ਰਾਜੂ ਤਲਵਾਰ, ਪੁਨੀਤ ਬੁਧੀਰਾਜਾ, ਅਸ਼ੋਕ ਬਿੱਟੂ ਅਤੇ ਰਾਜਵੀਰ ਸਿੰਘ ਸਮੇਤ ਡੇਢ ਦਰਜਨ ਤੋਂ ਵੱਧ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਲਾਈਨ ਥਾਣੇ ਲਿਜਾਇਆ ਗਿਆ। ਇਸ ਦੇ ਵਿਰੋਧ ਵਿੱਚ ‘ਆਪ’ ਕਾਰਕੁਨਾਂ ਵੱਲੋਂ ਥਾਣੇ ਸਾਹਮਣੇ ਨਾਅਰੇਬਾਜ਼ੀ ਕੀਤੀ ਗਈ। ‘ਆਪ’ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਪਾਰਟੀ ਨੇ ਆਗੂਆਂ ਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਨਿਖੇਧੀ ਕੀਤੀ।

Real Estate