ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਕੇਂਦਰ ’ਤੇ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ

131

ਨਵੀਂ ਦਿੱਲੀ, 27 ਜਨਵਰੀ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖ਼ਿਲਾਫ਼ ਗੰਦੀ ਸਾਜ਼ਿਸ਼ ਰਚੀ ਗਈ।

ਅੱਜ ਸ੍ਰੀ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਜਿਥੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਮਿਲੇ ਬੇਮਿਸਾਲ ਹੁੰਗਾਰੇ ਦੀ ਸ਼ਲਾਘਾ ਕੀਤੀ ਉਥੇ ਦੀਪ ਸਿੱਧੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੈਰ ਸਮਾਜਿਕ ਤੱਤ ਕਰਾਰ ਦਿੰਦਿਆਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਖਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਬਿਆਨ ਮੁਤਾਬਕ ਜਦੋਂ ਕਿਸਾਨ ਜੱਥੇਬੰਦੀਆਂ ਨੇ 26 ਜਨਵਰੀ ਨੂੰ ਕਿਸਾਨ ਪਰੇਡ ਦਾ ਪ੍ਰੋਗਰਾਮ ਐਲਾਨਿਆ ਤਾਂ ਦੀਪ ਸਿੱਧੂ ਅਤੇ ਹੋਰ ਗੈਰ ਸਮਾਜਿਕ ਤੱਤਾਂ ਨੇ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ।

Real Estate