20 ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ: ਕਿਉਂ ਨਾ ਤੁਹਾਡੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ

265

ਨਵੀਂ ਦਿੱਲੀ, 28 ਜਨਵਰੀ

ਦਿੱਲੀ ਪੁਲੀਸ ਨੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਨੇਤਾਵਾਂ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕਿਸਾਨ ਨੇਤਾਵਾਂ ਨੂੰ ਤਿੰਨ ਦਿਨਾਂ ਵਿਚ ਆਪਣੇ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਇਹ ਨੋਟਿਸ ਇਲ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਮੰਗਲਵਾਰ ਨੂੰ ਟਰੈਕਟਰ ਪਰੇਡ ਲਈ ਤੈਅ ਦਿਸ਼ਾਂ ਨਿਰਦੇਸ਼ਾਂ ਨੂੰ ਨਹੀਂ ਮੰਨਿਆ। ਇਸ ਤੋਂ ਪਹਿਲਾਂ ਸਿਰਫ ਦਰਸ਼ਨਪਾਲ ਨੂੰ ਹੀ ਇਹ ਨੋਟਿਸ ਜਾਰੀ ਕੀਤਾ ਗਿਆ ਸੀ।

Real Estate