ਗਣਤੰਤਰ ਦਿਵਸ ’ਤੇ ਹਿੰਸਾ ਤੇ ਤਿਰੰਗੇ ਦਾ ਅਪਮਾਨ ਮੰਦਭਾਗਾ: ਰਾਸ਼ਟਰਪਤੀ

553

ਨਵੀਂ ਦਿੱਲੀ, 29 ਜਨਵਰੀ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਉਣ ਦੇ ਮੱਦੇਨਜ਼ਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ’ਤੇ ਤਿਰੰਗੇ ਦਾ ਅਪਮਾਨ ਤੇ ਹਿੰਸਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕਿਸਾਨ ਅੰਦੋਲਨ ਦੇ ਮੁੱਦੇ ’ਤੇ ਕਾਂਗਰਸ ਸਣੇ 20 ਪਾਰਟੀਆਂ ਨੇ ਰਾਸ਼ਟਰਪਤੀ ਦੇ ਭਾਸ਼ਨ ਦਾ ਬਾਈਕਾਟ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਵਿਆਪਕ ਵਿਚਾਰ ਵਟਾਂਦਰੇ ਬਾਅਦ ਖੇਤੀ ਕਾਨੂੰਨ ਲਿਆਂਦੇ ਗਏ ਹਨ। ਇਨ੍ਹਾਂ ਕਾਨੂੰਨਾਂ ਦਾ ਸਭ ਤੋਂ ਵੱਧ ਲਾਭ 10 ਕਰੋੜ ਤੋਂ ਵੱਧ ਛੋਟੇ ਕਿਸਾਨਾਂ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਵੇਲੇ ਸੁਪਰੀਮ ਕੋਰਟ ਨੇ ਕਾਨੂੰਨਾਂ ‘ਤੇ ਰੋਕ ਲਗਾਈ ਹੋਈ ਹੈ। ਮੇਰੀ ਸਰਕਾਰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਉਸ ਦੀ ਪੂਰੀ ਤਰ੍ਹਾਂ ਪਾਲਣਾ ਕਰੇਗੀ। ਮੇਰੀ ਸਰਕਾਰ ਇਹ ਸਪਸ਼ਟ ਕਰਨਾ ਚਾਹੁੰਦੀ ਹੈ ਕਿ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਪੁਰਾਣੀ ਵਿਵਸਥਾ ਤਹਿਤ ਜੋ ਅਧਿਕਾਰ ਤੇ ਸਹੂਲਤਾਂ ਸਨ ਉਹ ਬਰਕਰਾਰ ਰਹਿਣਗੀਆਂ। ਉਨ੍ਹਾਂ ਵਿੱਚ ਕੋਈ ਕਮੀ ਨਹੀਂ ਆਵੇਗੀ। ਸਗੋਂ ਮੇਰੀ ਸਰਕਾਰ ਨਵੀਆਂ ਸਹੂਲਤਾਂ ਹੋਰ ਦੇ ਰਹੀ ਹੈ

Real Estate