ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਸੱਦੀ ਸਰਬਪਾਰਟੀ ਮੀਟਿੰਗ

150

 

ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਬੈਠਕ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ ਹੈ।
ਮੁੱਖ ਮੰਤਰੀ ਨੇ ਇਹ ਬੈਠਕ 2 ਫਰਵਰੀ ਨੂੰ ਬੁਲਾਈ ਹੈ ਜਿਸ ਵਿਚ ਕਿਸਾਨੀ ਸੰਘਰਸ਼ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਰੋਜ਼ੀ-ਰੋਟੀ ਤੇ ਆਉਣ ਵਾਲੀ ਪੀੜ੍ਹੀ ਲਈ ਸੰਘਰਸ਼ਸ਼ੀਲ ਹਨ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁਸ਼ਕਲ ਸਮੇਂ ਇਕਜੁੱਟ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕਿਸਾਨ ਦੋ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੂੰ ਪੁਲਿਸ ਕੁੱਟ ਰਹੀ ਹੈ ਤੇ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰਹਿ ਕੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਮੌਜੂਦਾ ਸੰਕਟ ਤੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਆਪਸੀ ਮਤਭੇਦ ਨੂੰ ਭੁੱਲ ਕੇ ਇਕ ਮੰਚ ‘ਤੇ ਇਕੱਤਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਮੌਕਾ ਹਉਮੈ ਨਾਲ ਖੜ੍ਹੇ ਹੋਣ ਦਾ ਨਹੀਂ ਬਲਿਕ ਆਪਣੇ ਲੋਕਾਂ ਨੂੰ ਬਚਾਉਣ ਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 30 ਜਨਵਰੀ ਨੂੰ ਸਰਬ ਪਾਰਟੀ ਬੈਠਕ ਸੱਦੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਇਕ ਕਾਲ ‘ਤੇ ਗੱਲਬਾਤ ਲਈ ਤਿਆਰ ਹਨ।

Real Estate