ਕਿਸਾਨਾਂ ਦੀ ਰਿਹਾਈ ਤੋਂ ਬਗੈਰ ਗੱਲਬਾਤ ਨਹੀਂ-ਸੰਯੁਕਤ ਮੋਰਚਾ

375

ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਮੰਗਲਵਾਰ ਨੂੰ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਵਲੋਂ ਉਤਪੀੜਨ ਬੰਦ ਹੋਣ ਅਤੇ ਹਿਰਾਸਤ ‘ਚ ਲਏ ਗਏ ਕਿਸਾਨਾਂ ਦੀ ਰਿਹਾਈ ਤੱਕ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਰਸਮੀ ਗੱਲਬਾਤ ਨਹੀਂ ਹੋਵੇਗੀ। ਕਈ ਕਿਸਾਨ ਸੰਗਠਨਾਂ ਦੇ ਇਸ ਸਮੂਹ ਨੇ ਇਕ ਬਿਆਨ ਜਾਰੀ ਕਰ ਕੇ ਇਹ ਦੋਸ਼ ਵੀ ਲਗਾਇਆ ਕਿ ਸੜਕਾਂ ‘ਤੇ ਕਿੱਲ ਲਗਾਉਣ, ਕੰਡੀਲੀਆਂ ਤਾਰਾਂ ਲਗਾਉਣ, ਸੜਕ ਮਾਰਗਾਂ ਨੂੰ ਬੰਦ ਕਰਨ ਸਮੇਤ ਬੈਰੀਕੇਡ ਵਧਾਏ ਜਾਣਾ, ਇੰਟਰਨੈੱਟ ਸੇਵਾਵਾਂ ਬੰਦ ਕਰਨਾ ਅਤੇ ਭਾਜਪਾ-ਆਰ.ਐੱਸ.ਐੱਸ. ਦੇ ਵਰਕਰਾਂ ਦੇ ਮਾਧਿਅਮ ਨਾਲ ਪ੍ਰਦਰਸ਼ਨ ਕਰਵਾਉਣਾ ਸਰਕਾਰ, ਪੁਲਸ ਅਤੇ ਪ੍ਰਸ਼ਾਸਨ ਵਲੋਂ ਯੋਜਨਾਬੱਧ ਹਮਲਿਆਂ ਦਾ ਹਿੱਸਾ ਹਨ। ਉਸ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਸਥਾਨਾਂ ‘ਤੇ ਵਾਰ-ਵਾਰ ਇੰਟਰਨੈੱਟ ਸੇਵਾਵਾਂ ਬੰਦ ਕਰਨਾ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਕਈ ਟਵਿੱਟਰ ਅਕਾਊਂਟ ਬਲਾਕ ਕਰਨਾ ‘ਲੋਕਤੰਤਰ ‘ਤੇ ਸਿੱਧਾ ਹਮਲਾ’ ਹੈ।

Real Estate