ਕਸ਼ਮੀਰੀਆਂ ਨੂੰ ਮਿਲੀ 18 ਮਹੀਨਿਆਂ ਬਾਅਦ 4 ਜੀ ਇੰਟਰਨੈਟ ਦੀ ਆਜ਼ਾਦੀ

310

ਜੰਮੂ, 5 ਫਰਵਰੀ

ਜੰਮੂ ਕਸ਼ਮੀਰ ਵਿੱਚ 18 ਮਹੀਨਿਆਂ ਮਗਰੋਂ ਹਾਈ-ਸਪੀਡ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਨੇ ਅਗਸਤ 2019 ਵਿੱਚ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਮਨਸੂਖ਼ ਕਰਕੇ ਇਸ ਨੂੰ ਦੋ ਕੇਂਦਰੀ ਸ਼ਾਸ਼ਿਤ ਰਾਜਾਂ ਵਿੱਚ ਵੰਡ ਦਿੱਤਾ ਸੀ। ਉਦੋਂ ਤੋਂ ਸੂਬੇ ਅੰਦਰ ਹਾਈ-ਸਪੀਡ ਇੰਟਰਨੈੱਟ ਸੇਵਾਵਾਂ ਮੁਲਤਵੀ ਸਨ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਤਰਜਮਾਨ ਰੋਹਿਤ ਕਾਂਸਲ ਨੇ ਸ਼ੁੱਕਰਵਾਰ ਸ਼ਾਮ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ, ‘‘ਜੰਮੂ ਕਸ਼ਮੀਰ ਅੰਦਰ 4ਜੀ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।’’ ਸੂਤਰਾਂ ਮੁਤਾਬਕ ਇਹ ਸੇਵਾਵਾਂ ਸ਼ੁੱਕਰਵਾਰ ਅੱਧੀ ਰਾਤ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ 2ਜੀ ਇੰਟਰਨੈੱਟ ਸੇਵਾਵਾਂ 25 ਜਨਵਰੀ 2020 ਨੂੰ ਬਹਾਲ ਕਰ ਦਿੱਤੀਆਂ ਗਈਆਂ ਸਨ। ਪਿਛਲੇ ਸਾਲ ਅਗਸਤ ਵਿੱਚ ਸਿਰਫ਼ ਦੋ ਜ਼ਿਲ੍ਹਿਆਂ ਗਾਂਦਰਬਲ ਅਤੇ ਊਧਮਪੁਰ ਵਿੱਚ ਹਾਈ-ਸਪੀਡ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕੀਤੀਆਂ ਗਈਆਂ ਸਨ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ 2ਜੀ ਸੇਵਾਵਾਂ ਹੀ ਚੱਲ ਰਹੀਆਂ ਸਨ। ਕੇਂਦਰ ਸਰਕਾਰ ਨੇ 5 ਅਗਸਤ 2019 ਨੂੰ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਮਨਸੂਖ਼ ਕਰਦਿਆਂ ਇਸ ਨੂੰ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਦੋ ਕੇਂਦਰੀ ਸ਼ਾਸਿਤ ਰਾਜਾਂ ਵਿੱਚ ਵੰਡ ਦਿੱਤਾ ਸੀ।

Real Estate