ਨਵਰੀਤ ਦੀ ਮੌਤ ਦੀ ਨਿਆਂਇਕ ਜਾਂਚ ਹੋਵੇ: ਸਿੰਘ ਸਾਹਿਬ

350

ਪਟਿਆਲਾ, 5 ਫਰਵਰੀ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਦਾ ਸਮਰਥਨ ਕੀਤਾ ਗਿਆ ਹੈ। ਨਵਰੀਤ ਸਿੰਘ ਦੀ ਉੱਤਰ ਪ੍ਰਦੇਸ਼ ’ਚ ਹੋਏ ਭੋਗ ਸਮਾਗਮ ’ਚ ਬੀਤੇ ਦਿਨ ਵੱਖ ਵੱਖ ਸ਼ਖਸੀਅਤਾਂ ਵੱਲੋਂ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਸੀ। ਮੀਡੀਆ ਵਲੋਂ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਕੀ ਨਵਰੀਤ ਸਿੰਘ ਦੀ ਮੌਤ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਉਨ੍ਹਾਂ ਸਮਰਥਨ ਕਰਦਿਆਂ ਸਪਸ਼ਟ ਕੀਤਾ ਕਿ ਇਸ ਮਾਮਲੇ ਦੀ ਨਿਰਪੱਖ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਸਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਮਨਾਂ ਦੇ ਰੋਸ ਨੂੰ ਤੁਰੰਤ ਦੂਰ ਕਰਨਾ ਚਾਹੀਦਾ ਹੈ।

Real Estate