‘ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸਰਕਾਰ ਅੜੀ ਛੱਡੇ’

168

ਨਵੀਂ ਦਿੱਲੀ, 9 ਫਰਵਰੀ

ਲੋਕ ਸਭਾ ਵਿਚ ਅੱਜ ਵਿਰੋਧੀ ਧਿਰਾਂ ਨੇ ਮੋਦੀ ਸਰਕਾਰ ਨੂੰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਘੇਰਿਆ। ਉਨ੍ਹਾਂ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਅੜੀ ਛੱਡਣ ਲਈ ਕਿਹਾ। ਦੂਜੇ ਪਾਸੇ ਭਾਜਪਾ ਸੰਸਦ ਮੈਂਬਰਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਸੋਹਲੇ ਗਾਏ। ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨ ਹੋ ਰਹੇ ਹਨ ਤੇ ਕਿਸਾਨ ਇਨ੍ਹਾਂ ਨੂੰ ਕਾਲੇ ਕਾਨੂੰਨ ਦੱਸ ਰਹੇ ਹਨ ਜਿਸ ਕਰ ਕੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਦੀ ਖਾਲਿਸਤਾਨੀਆਂ ਤੇ ਮਾਓਵਾਦੀਆਂ ਨਾਲ ਤੁਲਨਾ ਕਰਨ ਨੂੰ ਗਲਤ ਦੱਸਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਭਰਾ ਸਰਹੱਦਾਂ ਦੀ ਰਾਖੀ ਕਰਦੇ ਹੋਏ ਦੇਸ਼ ਲਈ ਸ਼ਹੀਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਲੋਕਤੰਤਰ ਤੇ ਲੋਕਾਂ ਦੀ ਆਜ਼ਾਦੀ ਲਈ ਖਤਰਾ ਬਣ ਰਹੀ ਹੈ।

Real Estate