ਦੀਪ ਸਿੱਧੂ ਗ੍ਰਿਫਤਾਰ

139

ਨਵੀਂ ਦਿੱਲੀ, 9 ਫਰਵਰੀ

ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਚੇਤੇ ਰਹੇ ਕਿ ਦਿੱਲੀ ਪੁਲੀਸ ਨੇ ਸਿੱਧੂ ਤੇ 3 ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਦੀਪ ਸਿੱਧੂ ਉੱਤੇ 26 ਜਨਵਰੀ ਨੂੰ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੇ ਟਰੈਕਟਰ ਮਾਰਚ ਦੌਰਾਨ ਕਿਸਾਨਾਂ ਨੂੰ ਭੜਕਾਉਣ ਤੇ ਲਾਲ ਕਿਲੇ ਵਿਚ ਦਾਖਲ ਹੋ ਕੇ ਧਾਰਮਿਕ ਝੰਡਾ ਫਹਿਰਾਉਣ ਦਾ ਦੋਸ਼ ਹੈ। ਸੂਤਰਾਂ ਦੀ ਮੰਨੀਏ ਤਾਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਜ਼ੀਰਕਪੁਰ ਚੰਡੀਗੜ੍ਹ ਨੇੜਿਓਂ ਗ੍ਰਿਫਤਾਰ ਕੀਤਾ ਹੈ।

Real Estate