ਪਹਿਲੀ ਮਹਾਪੰਚਾਇਤ:ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

188

ਜਗਰਾਉਂ, 11 ਫਰਵਰੀ

ਸੰਯੁਕਤ ਮੋਰਚੇ ਵੱਲੋਂ ਅੱਜ ਇਥੇ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਇਸ ’ਚ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਹਨ। ਉੱਤਰ ਪ੍ਰਦੇਸ਼ ਤੇ ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਹਿਲੀ ਵਾਰ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਸਣੇ ਕਈ ਨੇਤਾ ਪੁੱਜ ਚੁੱਕੇ ਹਨ। ਪੁਲੀਸ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸ ਮੌਕੇ ਕਿਸਾਨ ਨੇਤਾਵਾਂ ਨੇ ਕਿਹਾ ਕਿਸਾਨਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਹੁਣ ਸਿਰਫ ਕਿਸਾਨ ਅੰਦੋਲਨ ਨਾ ਹੋ ਕੇ ਸਾਰੇ ਦੇਸ਼ ਵਾਸੀਆਂ ਦੀ ਅੰਦੋਲਨ ਬਣ ਚੁੱਕਿਆ ਹੈ। ਦੇਸ਼ ਦੀ 99 ਫੀਸਦ ਜਨਤਾ ਕਿਸਾਨਾਂ ਨਾਲ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਾਰਪੋਰੇਟਾਂ ਦੀ ਕਠਪੁਤਲੀ ਬਣੀ ਹੋਈ ਹੈ। ਪਹਿਲਾਂ ਇਹ ਪੰਚਾਇਤ ਸਵੇਰੇ ਸ਼ੁਰੂ ਹੋਣੀ ਸੀ ਧੁੰਦ ਕਾਰਨ ਇਹ ਬਾਅਦ ਦੁਪਹਿਰ ਹੋ ਰਹੀ ਹੈ।ਖੁਫੀਆ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਮਹਾਪੰਚਾਇਤ ਵਿੱਚ 30 ਹਜ਼ਾਰ ਦੇ ਕਰੀਬ ਲੋਕਾਂ ਦੇ ਪੁੱਜਣ ਦੀ ਆਸ ਹੈ।

Real Estate